Punjabi

  PUNJABI
ਲਿਫੇ  ਗੋਏਸ  ਫਾਸ੍ਟ !  ਵਹੇਰੇ  ਦੋ  ਯੋਊ  ਗੋ  ਆਫਟਰ  ਦਾਥ  ?

Mark  14
61. ਪਰ ਯਿਸੂ ਨੇ ਕੋਈ ਜਵਾਬ ਨਾ ਦਿੱਤਾ ਅਤੇ ਚੁੱਪ ਰਿਹਾ। ਫ਼ੇਰ ਸਰਦਾਰ ਜਾਜਕ ਨੇ ਉਸਨੂੰ ਇੱਕ ਹੋਰ ਪ੍ਰਸ਼ਨ ਪੁੱਛਿਆ, “ਕੀ ਤੂੰ ਮਸੀਹ ਹੈ, ਪਰਮਧਨ ਪਰਮੇਸ਼ੁਰ ਦਾ ਪੁੱਤਰ ਹੈਂ?
62. ਯਿਸੂ ਨੇ ਆਖਿਆ, “ਹਾਂ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ਅਤੇ ਭਵਿਖ ਵਿੱਚ ਤੁਸੀਂ ਮਨੁੱਖ ਦੇ ਪੁੱਤਰ ਨੂੰ ਅੱਤ ਸ਼ਕਤੀਸ਼ਾਲੀ ਪ੍ਰਭੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ਅਤੇ ਸੁਰਗ ਦੇ ਬੱਦਲਾਂ ਵਿੱਚ ਆਉਂਦਾ ਵੇਖੋਂਗੇ।

Luke 4
40. ਸੂਰਜ ਡੁੱਬਣ ਦੇ ਸਮੇਂ ਜਿਨ੍ਹਾਂ ਦੇ ਘਰ ਬਿਮਾਰ ਲੋਕ, ਭਿੰਨ-ਭਿੰਨ ਬਿਮਾਰੀਆਂ ਤੋਂ ਪੀੜਿਤ ਸਨ, ਉਨ੍ਹਾਂ ਨੂੰ ਉਹ ਯਿਸੂ ਕੋਲ ਲਿਆਏ। ਯਿਸੂ ਨੇ ਹਰ ਇੱਕ ਉੱਪਰ ਆਪਣਾ ਹੱਥ ਰੱਖਕੇ ਉਨ੍ਹਾਂ ਨੂੰ ਨਿਰੋਗ ਕਰ ਦਿੱਤਾ।
41. ਕਈ ਲੋਕਾਂ ਵਿੱਚੋਂ ਭੂਤ ਰੌਲਾ ਪਾਉਂਦੇ ਹੋਏ ਬਾਹਰ ਨਿਕਲੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ” ਪਰ ਯਿਸੂ ਨੇ ਉਨ੍ਹਾਂ ਨੂੰ ਝਿੜਕਿਆ ਅਤੇ ਉਨ੍ਹਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਉਹ ਹੀ ਮਸੀਹ ਸੀ।

Matthew  28
18. ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।


  http://ge.tt/9rhbebB?c      ਗੋਦ`ਸ ਵਾਰ੍ਡ - Punjabi Bible - GOD's Word - for eternal life


ਗੋਦ`ਸ ਵਾਰ੍ਡ - Punjabi Bible - AUDIO - MP3 - GOD's Word - for eternal life
http://www.4shared.com/rar/l_FQCjdh/Panjabi_-_Audio_MP3.html



 ਪ੍ਰਸ਼ਨ: ਕੀ ਯਿਸੂ ਪਰਮੇਸ਼ਰ ਹੈ ? ਕੀ ਯਿਸੂ ਨੇ ਕਦੇ ਵੀ ਪਰਮੇਸ਼ਰ ਹੋਣ ਦਾ ਦਾਅਵਾ ਕੀਤਾ ?

ਉੱਤਰ: ਬਾਈਬਲ ਵਿੱਚ ਕਿਤੇ ਵੀ ਇਹ ਦਰਜ ਨਹੀਂ ਹੈ ਜਿੱਥੇ ਯਿਸੂ ਨੇ ਹੂ-ਬਹੂ ਇਹ ਸ਼ਬਦ ਕਹੇ ਹੋਣ, “ਮੈਂ ਪਰਮੇਸ਼ਰ ਹਾਂ।” ਪਰ ਇਸਦਾ ਮਤਲਬ ਇਹ ਨਹੀਂ ਹੈ ਕਿ ਉਸਨੇ ਕਦੇ ਇਹ ਦਾਅਵਾ ਨਹੀਂ ਕੀਤਾ ਕਿ ਉਹ ਪਰਮੇਸ਼ਰ ਹੈ। ਉਦਾਹਰਨ ਵਜੋਂ ਯੁਹੰਨਾ ਦੀ ਇੰਜੀਲ 10:30 ਵਿਖੇ ਕਹੇ ਗਏ ਯਿਸੂ ਦੇ ਇਹਨਾਂ ਸ਼ਬਦਾਂ ਨੂੰ ਲਓ, “ਮੈਂ ਅਤੇ ਪਿਤਾ ਪਰਮੇਸ਼ਰ ਇੱਕ ਹਾਂ।” ਪਹਿਲੀ ਨਜ਼ਰੇ ਹੋ ਸਕਦਾ ਹੈ ਕਿ ਇਹ ਪਰਮੇਸ਼ਰ ਹੋਣ ਦਾ ਦਾਅਵਾ ਪ੍ਰਤੀਤ ਨਾ ਹੋਵੇ। ਪਰ ਉਸਦੇ ਕਥਨ ਪ੍ਰਤੀ ਯਹੂਦੀਆਂ ਦੀ ਪ੍ਰਤੀਕਰਮ ਦੇਖੋ, “ਯਹੂਦੀਆਂ ਨੇ ਕਿਹਾ ਕਿ ਅਸੀਂ ਤੈਨੂੰ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਮਾਰ ਰਹੇ, ਸਗੋਂ ਇਸ ਲਈ ਮਾਰ ਰਹੇਂ ਹਾਂ ਕਿ ਤੂੰ ਪਰਮੇਸ਼ਰ ਦੇ ਖਿਲਾਫ ਬੋਲਿਆ ਹੈ, ਕਿਉਂਕਿ ਤੂੰ ਸਿਰਫ ਇੱਕ ਮਨੁੱਖ ਹੈਂ ਪਰ ਤੂੰ ਪਰਮੇਸ਼ਰ ਹੋਣ ਦਾ ਦਾਅਵਾ ਕਰਦਾ ਹੈਂ ” (ਯੁਹੰਨਾ ਦੀ ਇੰਜੀਲ 10:33)। ਯਹੂਦੀਆਂ ਨੇ ਯਿਸੂ ਦੇ ਬਿਆਨ ਨੂੰ ਪਰਮੇਸ਼ਰ ਹੋਣ ਦਾ ਦਾਅਵਾ ਸਮਝਿਆ। ਇਸਤੋਂ ਬਾਅਦ ਵਿੱਚ ਆਉਣ ਵਾਲੀਆਂ ਪੰਕਤੀਆਂ ਵਿੱਚ ਯਿਸੂ ਕਦੇ ਵੀ ਇਹ ਕਹਿਕੇ ਉਹਨਾਂ ਦੀ ਗੱਲ ਨਹੀਂ ਕੱਟਦਾ “ਮੈਂ ਪਰਮੇਸ਼ਰ ਹੋਣ ਦਾ ਕਦੇ ਵੀ ਦਾਅਵਾ ਨਹੀਂ ਕੀਤਾ।” ਇਸਤੋਂ ਇਹ ਸੰਕੇਤ ਮਿਲਦਾ ਹੈ ਕਿ “ਮੈਂ ਅਤੇ ਪਿਤਾ ਇੱਕ ਹਾਂ” (ਯੁਹੰਨਾ ਦੀ ਇੰਜੀਲ 10:30) ਕਹਿ ਕੇ ਅਸਲ ਵਿੱਚ ਯਿਸੂ ਇਹ ਘੋਸ਼ਣਾ ਕਰ ਰਿਹਾ ਸੀ ਕਿ ਉਹ ਪਰਮੇਸ਼ਰ ਸੀ। ਯੁਹੰਨਾ ਦੀ ਇੰਜੀਲ 8:58 ਵਿਖੇ ਇੱਕ ਹੋਰ ਉਦਾਹਰਨ ਹੈ। ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਯਿਸੂ ਨੇ ਜਵਾਬ ਦਿੱਤਾ, ਅਬਰਾਹਮ ਦੇ ਜਨਮ ਤੋਂ ਪਹਿਲਾਂ ਮੈਂ ਹਾਂ!” ਇੱਕ ਵਾਰ ਫਿਰ, ਇਸਦੇ ਜਵਾਬ ਵਜੋਂ ਯਹੂਦੀਆਂ ਨੇ ਯਿਸੂ ਨੂੰ ਪੱਥਰਾਂ ਨਾਲ ਮਾਰਨ ਦੀ ਕੋਸ਼ਿਸ਼ ਕਰਨ ਵਜੋਂ ਫਿਰ ਤੋਂ ਪੱਥਰ ਚੁੱਕੇ (ਯੁਹੰਨਾ ਦੀ ਇੰਜੀਲ 8:59)। ਯਹੂਦੀ ਭਲਾ ਯਿਸੂ ਨੂੰ ਕਿਉਂ ਮਾਰਨਾ ਚਾਹੁਣਗੇ ਜੇ ਉਸਨੇ ਕੋਈ ਅਜਿਹੀ ਗੱਲ ਨਾ ਕਹੀ ਹੁੰਦੀ ਜਿਸਨੂੰ ਉਹ ਪਰਮੇਸ਼ਰ ਦੇ ਖਿਲਾਫ ਕਹੀ ਗੱਲ ਯਾਨੀ ਕਿ ਪਰਮੇਸ਼ਰ ਹੋਣ ਦਾ ਦਾਅਵਾ ਨਾ ਸਮਝਦੇ ?




ਯੁਹੰਨਾ ਦੀ ਇੰਜੀਲ 1:1 ਵਿੱਚ ਲਿਖਿਆ ਹੈ, “ਸ਼ਬਦ ਪਰਮੇਸ਼ਰ ਸੀ।” ਯੁਹੰਨਾ ਦੀ ਇੰਜੀਲ 1:14 ਵਿਖੇ ਲਿਖਿਆ ਹੈ, “ਸ਼ਬਦ ਮਨੁੱਖ ਬਣ ਗਿਆ।” ਇਹ ਪ੍ਰਤੱਖ ਰੂਪ ਵਿੱਚ ਇਸ਼ਾਰਾ ਕਰਦਾ ਹੈ ਕਿ ਯਿਸੂ ਮਨੁੱਖੀ ਜਾਮੇ ਵਿੱਚ ਪਰਮੇਸ਼ਰ ਹੈ। ਰਸੂਲਾਂ ਦੇ ਕਰਤੱਬ 20:28 ਤੋਂ ਸਾਨੂੰ ਪਤਾ ਚੱਲਦਾ ਹੈ, “.. ਤੁਹਾਨੂੰ ਪਰਮੇਸ਼ਰ ਦੇ ਚਰਚ ਦੇ ਆਜੜੀ ਵਰਗਾ ਹੋਣਾ ਚਾਹੀਦਾ ਹੈ, ਜਿਸਨੂੰ ਪਰਮੇਸ਼ਰ ਨੇ ਆਪਣੇ ਲਹੂ ਦੁਆਰਾ ਖਰੀਦਿਆ ਹੈ।” ਚਰਚ ਨੂੰ ਆਪਣੇ ਲਹੂ ਨਾਲ ਕਿਸਨੇ ਖਰੀਦਿਆ ? ਯਿਸੂ ਮਸੀਹ। ਰਸੂਲਾਂ ਦੇ ਕਰਤੱਬ ਵਿੱਚ 20:28 ਵਿਖੇ ਇਹ ਘੋਸ਼ਣਾ ਹੈ ਕਿ ਪਰਮੇਸ਼ਰ ਨੇ ਚਰਚ ਨੂੰ ਆਪਣੇ ਲਹੂ ਨਾਲ ਖਰੀਦਿਆ। ਇਸ ਕਰਕੇ ਯਿਸੂ ਪਰਮੇਸ਼ਰ ਹੈ!

ਯਿਸੂ ਦੇ ਸਬੰਧ ਵਿੱਚ ਉਸਦੇ ਚੇਲੇ ਥਾੱਮਸ ਨੇ ਕਿਹਾ, “ਪ੍ਰਭੂ ਅਤੇ ਮੇਰਾ ਪਰਮੇਸ਼ਰ” (ਯੁਹੰਨਾ ਦੀ ਇੰਜੀਲ 20:28)। ਯਿਸੂ ਉਸਦੀ ਗੱਲ ਨੂੰ ਰੱਦ ਨਹੀਂ ਕਰਦੇ। ਤੀਤੁਸ ਨੂੰ ਪੱਤਰੀ ਦਾ ਖੰਡ 2:13 ਸਾਨੂੰ ਸਾਡੇ ਪਰਮੇਸ਼ਰ ਅਤੇ ਮੁਕਤੀਦਾਤਾ - ਯਿਸੂ ਮਸੀਹ ਦੇ ਆਉਣ ਤੱਕ ਇੰਤਜ਼ਾਰ ਕਰਨ ਵਾਸਤੇ ਕਹਿੰਦਾ ਹੈ (ਪਤਰਸ ਦੀ ਦੂਜੀ ਪੱਤਰੀ ਦਾ ਖੰਡ 1:1 ਵੀ ਦੇਖੋ)। ਇਬਰਾਨੀਆਂ ਨੂੰ ਪੱਤਰੀ ਦੇ ਖੰਡ 1:8 ਵਿੱਚ, ਪਿਤਾ, ਯਿਸੂ ਬਾਰੇ ਇਹ ਘੋਸ਼ਣਾ ਕਰਦਾ ਹੈ, “ਪਰ ਪਰਮੇਸ਼ਰ ਨੇ ਆਪਣੇ ਪੁੱਤਰ ਬਾਰੇ ਇਹ ਆਖਿਆ, "ਹੇ ਪਰਮੇਸ਼ਰ ਤੇਰਾ ਤਖਤ ਸਦਾ ਸਦਾ ਲਈ ਸਲਾਮਤ ਰਹੇਗਾ, ਤੂੰ ਆਪਣੀ ਬਾਦਸ਼ਾਹਤ ਉੱਪਰ ਸਹੀ ਨਿਆਂ ਵਾਲੀ ਹਕੂਮਤ ਕਰੇਂਗਾ।"

ਯੂਹੰਨਾ ਦੇ ਪ੍ਰਕਾਸ਼ ਦੀ ਪੋਥੀ ਵਿੱਚ, ਇੱਕ ਦੂਤ ਨੇ ਅਪੋਸਟਲ ਜੌਹਨ ਨੂੰ ਕੇਵਲ ਪਰਮੇਸ਼ਰ ਦੀ ਪੂਜਾ ਕਰਨ ਵਾਸਤੇ ਕਿਹਾ (ਯੂਹੰਨਾ ਦੇ ਪ੍ਰਕਾਸ਼ ਦੀ ਪੋਥੀ 19:10)। ਪਵਿੱਤਰ ਕਥਾਵਾਂ ਵਿੱਚ ਕਈ ਵਾਰ ਯਿਸੂ ਪੂਜਾ ਪ੍ਰਾਪਤ ਕਰਦਾ ਹੈ (ਮੱਤੀ ਦੀ ਇੰਜੀਲ 2:11; 14:33; 28:9, 17; ਲੂਕਾ ਦੀ ਇੰਜੀਲ 24:52; ਯੁਹੰਨਾ ਦੀ ਇੰਜੀਲ 9:38)। ਉਹ ਕਦੇ ਵੀ ਲੋਕਾਂ ਨੂੰ ਆਪਣੀ ਪੂਜਾ ਕਰਨ ਵਾਸਤੇ ਫਿਟਕਾਰ ਨਹੀਂ ਪਾਉਂਦਾ। ਜੇ ਯਿਸੂ ਪਰਮੇਸ਼ਰ ਨਾ ਹੁੰਦਾ, ਤਾਂ ਉਸਨੇ ਲੋਕਾਂ ਨੂੰ ਉਸਦੀ ਪੂਜਾ ਨਾ ਕਰਨ ਵਾਸਤੇ ਕਿਹਾ ਹੁੰਦਾ ਜਿਵੇਂ ਕਿ ਯੁਹੰਨਾ ਦੇ ਪ੍ਰਕਾਸ਼ ਦੀ ਪੋਥੀ ਵਿੱਚ ਦੂਤ ਨੇ ਕਿਹਾ ਸੀ। ਪਵਿੱਤਰ ਕਥਾਵਾਂ ਦੇ ਕਈ ਹੋਰ ਵੀ ਛੰਦ ਅਤੇ ਪੈਰ੍ਹੇ ਹਨ ਜੋ ਯਿਸੂ ਦੇ ਪੂਜਨੀਕ ਹੋਣ ਦੀ ਹਾਮੀ ਭਰਦੇ ਹਨ।

ਯਿਸੂ ਦੇ ਪਰਮੇਸ਼ਰ ਹੋਣ ਦਾ ਸਭ ਤੋਂ ਮਹੱਤਵਪੂਰਨ ਕਾਰਨ ਹੈ ਕਿ ਜੇ ਉਹ ਪਰਮੇਸ਼ਰ ਨਹੀਂ ਹੈ, ਤਾਂ ਸਾਰੇ ਸੰਸਾਰ ਦੇ ਪਾਪਾਂ ਦੀ ਸਜ਼ਾ ਦੀ ਅਦਾਇਗੀ ਕਰਨ ਵਾਸਤੇ ਉਸਦੀ ਮੌਤ ਕਾਫੀ ਨਾ ਹੁੰਦੀ। (ਯੁਹੰਨਾ ਦੀ ਪਹਿਲੀ ਪੱਤਰੀ 2:2)। ਜੇਕਰ ਯਿਸੂ ਪਰਮੇਸ਼ਰ ਨਾ ਹੋ ਕੇ ਇੱਕ ਸਿਰਜੀ ਹੋਈ ਹੋਂਦ ਹੁੰਦਾ ਤਾਂ ਇਹ ਹੋਂਦ ਕਦੇ ਵੀ ਅਪਾਰ ਪਰਮੇਸ਼ਰ ਖਿਲਾਫ ਕਿਤੇ ਹੋਏ ਪਾਪ ਲਈ ਅਨੰਤ ਸਜ਼ਾ ਦੀ ਅਦਾਇਗੀ ਨਾ ਕਰ ਸਕਦੀ। ਕੇਵਲ ਪਰਮੇਸ਼ਰ ਹੀ ਅਜਿਹੀ ਅਨੰਤ ਸਜ਼ਾ ਦੀ ਅਦਾਇਗੀ ਕਰ ਸਕਦਾ ਹੈ। ਕੇਵਲ ਪਰਮੇਸ਼ਰ ਹੀ ਸੰਸਾਰ ਦੇ ਪਾਪਾਂ ਨਾਲ ਦੋ ਹੱਥ ਕਰ ਸਕਦਾ ਸੀ (ਕੁਰਿੰਥੀਆਂ ਨੂੰ ਦੂਜੀ ਪੱਤਰੀ 5:21); ਮਰ ਸਕਦਾ ਸੀ ਅਤੇ ਪੁਨਰ ਜੀਵਤ ਹੋ ਸਕਦਾ ਸੀ – ਜਿਸ ਨਾਲ ਪਾਪ ਅਤੇ ਮੌਤ ਉੱਪਰ ਉਸਦੀ ਜਿੱਤ ਸਿੱਧ ਹੁੰਦੀ ਹੈ।



Luke  9
18. ਇੱਕ ਵਾਰ ਜਦੋਂ ਯਿਸੂ ਇੱਕਲਿਆਂ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸਦੇ ਚੇਲੇ ਉਸ ਕੋਲ ਆਏ। ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਕਿ ਮੈਂ ਕੌਣ ਹਾਂ?”
19. ਚੇਲਿਆਂ ਨੇ ਜਵਾਬ ਦਿੱਤਾ, “ਕੁਝ ਕਹਿੰਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ, ਦੂਜੇ ਕਹਿੰਦੇ ਹਨ ਤੂੰ ਏਲੀਯਾਹ ਹੈ ਅਤੇ ਕੁਝ ਦੂਸਰੇ ਆਖਦੇ ਹਨ ਕਿ ਤੂੰ ਪ੍ਰਾਚੀਨ ਕਾਲ ਵਿੱਚ ਹੋ ਚੁੱਕੇ ਨਬੀਆਂ ਵਿੱਚੋਂ ਹੈ ਜਿਹਡ਼ਾ ਦੁਬਾਰਾ ਜੀਵਨ ਵਿੱਚ ਆ ਗਿਆ ਹੈ।
20. ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਕੀ ਆਖਦੇ ਹੋ ਕਿ ਮੈਂ ਕੌਣ ਹਾਂ?” ਪਤਰਸ ਨੇ ਜਵਾਬ ਦਿੱਤਾ, “ਮਸੀਹ ਜੋ ਕਿ ਪਰਮੇਸ਼ੁਰ ਵੱਲੋਂ ਹੈ।”
21. ਯਿਸੂ ਨੇ ਉਨ੍ਹਾਂ ਨੂੰ ਚੌਕਸ ਕੀਤਾ ਕਿ ਇਹ ਗੱਲ ਕਿਸੇ ਨੂੰ ਨਹੀਂ ਦੱਸਣੀ।
22. ਉਸਨੇ ਆਖਿਆ, “ਮਨੁੱਖ ਦੇ ਪੁੱਤਰ ਲਈ ਇਹ ਜਰੂਰੀ ਹੈ ਕਿ ਉਹ ਬਹੁਤ ਸਾਰੀਆਂ ਤਕਲੀਫ਼ਾਂ ਵਿੱਚੋਂ ਗੁਜਰੇ ਅਤੇ ਬਜ਼ੁਰਗ ਯਹੂਦੀ ਆਗੂਆਂ, ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਵੀ ਨਾਮੰਜ਼ੂਰ ਕੀਤਾ ਜਾਵੇ ਅਤੇ ਮਾਰਿਆ ਜਾਵੇ ਅਤੇ ਫ਼ੇਰ ਤੀਜੇ ਦਿਨ ਮੌਤ ਤੋਂ ਜੀਵਨ ਵੱਲ ਉਭਾਰਿਆ ਜਾਵੇ।”

John  14
29. ਇਹ ਵਾਪਰਨ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦਸਿਆ ਹੈ, ਤਾਂ ਜੋ ਜਦੋਂ ਇਹ ਵਾਪਰੇ, ਤੁਸੀਂ ਵਿਸ਼ਵਾਸ ਕਰੋ।




John  10
27. ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰਾ ਅਨੁਸਰਣ ਕਰਦੀਆਂ ਹਨ।
28. ਮੈਂ ਆਪਣੀਆਂ ਭੇਡਾਂ ਨੂੰ ਸਦੀਵੀ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾਹੀ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।
29. ਮੇਰੇ ਪਿਤਾ ਨੇ ਉਨ੍ਹਾਂ ਨੂੰ ਮੈਨੂੰ ਦਿੱਤਾ ਹੈ। ਉਹ ਸਭ ਤੋਂ ਮਹਾਨ ਹੈ।
30. ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।

31. ਯਹੂਦੀਆਂ ਨੇ ਇਹ ਸੁਣਿਆ ਅਤੇ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ।
32. ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਅਨੇਕਾਂ ਚੰਗੀਆਂ ਕਰਨੀਆਂ ਵਿਖਾਈਆਂ। ਉਨ੍ਹਾਂ ਵਿੱਚੋਂ ਕਿਸ ਕਾਰਜ ਵਾਸਤੇ ਤੁਸੀਂ ਮੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਹੋ?”
33. ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਸੁੱਟ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਖਿਲਾਫ਼ ਬੋਲਿਆ ਹੈਂ। ਤੂੰ ਸਿਰਫ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।” 



Luka 5
20. ਯਿਸੂ ਨੇ ਉਨ੍ਹਾਂ ਦੀ ਆਸਥਾ ਵੇਖਕੇ ਬਿਮਾਰ ਮਨੁੱਖ ਨੂੰ ਕਿਹਾ, “ਮਿੱਤਰ, ਤੇਰੇ ਪਾਪ ਬਖਸ਼ੇ ਗਏ ਹਨ।”   
21. ਯਹੂਦੀ, ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਪਸ ਵਿੱਚ ਸੋਚਿਆ, “ਇਹ ਕੌਣ ਆਦਮੀ ਹੈ ਜੋ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹੈ? ਕਿਉਂਕਿ ਕੇਵਲ ਪ੍ਰਭੂ ਹੀ ਪਾਪ ਮਾਫ਼ ਕਰ ਸਕਦਾ ਹੈ।”     
22. ਯਿਸੂ ਉਨ੍ਹਾਂ ਦੀ ਸੋਚਾਂ ਨੂੰ ਜਾਣਦਾ ਸੀ ਤਾਂ ਉਸਨੇ ਕਿਹਾ, “ਤੁਹਾਡੇ ਮਨ ਵਿੱਚ ਅਜਿਹੇ ਵਿਚਾਰ ਕਿਉਂ ਪੈਦਾ ਹੋ ਰਹੇ ਹਨ?     
23. ਕਿਹੜੀ ਗੱਲ ਸੌਖੀ ਹੈ? ਇਹ ਆਖਣਾ ‘ਤੇਰੇ ਪਾਪ ਮਾਫ਼ ਹੋ ਗਏ ਹਨ’, ‘ਜਾਂ ਉਠ ਅਤੇ ਚੱਲ।’     
24. ਪਰ ਮੈਂ ਤੁਹਾਨੂੰ ਇਹ ਸਬੂਤ ਦਿਆਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ।” ਤਾਂ ਉਸਨੇ ਅਧਰੰਗੀ ਮਨੁੱਖ ਨੂੰ ਆਖਿਆ। “ਮੈਂ ਤੈਨੂੰ ਕਹਿੰਦਾ ਹਾਂ, ਖੜਾ ਹੋ ਆਪਣਾ ਬਿਸਤਰਾ ਚੁੱਕ ਅਤੇ ਘਰ ਨੂੰ ਜਾ।”

25. ਤਾਂ ਉਹ ਮਨੁੱਖ ਤੁਰੰਤ ਹੀ ਉਨ੍ਹਾਂ ਸਾਮ੍ਹਣੇ ਉਠ ਖਲੋਇਆ। ਉਸਨੇ ਆਪਣਾ ਬਿਸਤਰਾ ਚੁਕਿਆ ਅਤੇ ਪ੍ਰਭੂ ਦੀ ਉਸਤਤਿ ਕਰਦਾ ਹੋਇਆ ਘਰ ਨੂੰ ਚਲਾ ਗਿਆ।  


John 11
39. ਯਿਸੂ ਨੇ ਆਖਿਆ, “ਇਸ ਪੱਥਰ ਨੂੰ ਹਟਾ ਦੇਵੋ।”ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉਥੋਂ ਤਾਂ ਹੁਣ ਸੜਾਂਧ ਆਉਂਦੀ ਹੋਵੇਗੀ।” ਮਾਰਥਾ ਮਰੇ ਹੋਏ ਆਦਮੀ ਦੀ ਭੈਣ ਸੀ।     
40. ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ। ਮੈਂ ਤੈਨੂੰ ਕੀ ਕਿਹਾ ਸੀ? ਮੈਂ ਤੈਨੂੰ ਕਿਹਾ ਸੀ ਕਿ ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾਂ ਵੇਖੇਂਗੀ।”     
41. ਫ਼ੇਰ ਉਨ੍ਹਾਂ ਨੇ ਪ੍ਰਵੇਸ਼ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੈਨੂੰ ਸੁਣਿਆ ਹੈ।   
42. ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਹਮੇਸ਼ਾ ਸੁਣਦਾ ਹੈਂ ਪਰ ਇਹ ਗੱਲ ਮੈਂ ਇਸ ਲਈ ਆਖੀ ਕਿਉਂਕਿ ਬਹੁਤ ਸਾਰੇ ਲੋਕ ਇਸ ਵਕਤ ਮੇਰੇ ਕੋਲ ਇਕੱਤਰ ਹੋਏ ਹਨ। ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ।”
43. ਇਸ ਪ੍ਰਾਰਥਨਾ ਤੋਂ ਬਾਦ ਉਸਨੇ ਉੱਚੀ ਅਵਾਜ਼ ਵਿਚ ਬੁਲਾਇਆ, “ਲਾਜ਼ਰ, ਬਾਹਰ ਨਿਕਲ ਆ।”   
44. ਉਹ ਮਰਿਆ ਹੋਇਆ ਆਦਮੀ ਬਾਹਰ ਨਿਕਲ ਆਇਆ। ਉਸਦੇ ਹੱਥ-ਪੈਰ ਲਿਨਨ ਦੇ ਕੱਪੜੇ ਦੇ ਟੁਕੜਿਆਂ ਨਾਲ ਬਝੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ।ਯਿਸੂ ਨੇ ਲੋਕਾਂ ਨੂੰ ਆਖਿਆ, “ਇਸਦੇ ਉੱਪਰੋਂ ਕੱਪੜਾ ਹਟਾਵੋ ਅਤੇ ਇਸਨੂੰ ਜਾਣ ਦਿਓ।”
45. ਬਹੁਤ ਸਾਰੇ ਯਹੂਦੀ ਉਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ। ਜੋ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਵਿੱਚ ਵਿਸ਼ਵਾਸ ਕੀਤਾ।

John 3 love 005
16. ਪਰਮੇਸ਼ੁਰ ਨੇ ਦੁਨੀਆਂ ਦੇ ਲੋਕਾਂ ਨੂੰ ਇੰਨਾ ਪਿਆਰ ਕੀਤਾ ਅਤੇ ਉਸਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰਖਦਾ ਹੈ ਗਵਾਚੇਗਾ ਨਹੀਂ ਸਗੋਂ ਸਦੀਵੀ ਜੀਵਨ ਪ੍ਰਾਪਤ ਕਰ ਲਵੇਗਾ।   
17. ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਪਰਖਣ ਲਈ ਨਹੀਂ ਭੇਜਿਆ ਸਗੋਂ ਉਸਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ।     
18. ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸਨੂੰ ਪਰਮੇਸ਼ੁਰ ਦੇ ਇਕੱਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ।


John 6
47. ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਮਨੁੱਖ ਨਿਹਚਾ ਰਖਦਾ ਹੈ ਸਦੀਵੀ ਜੀਵਨ ਪਾਉਂਦਾ ਹੈ।

Hebrews 9
27. ਹਰ ਵਿਅਕਤੀ ਨੇ ਇੱਕ ਹੀ ਵਾਰ ਮਰਨਾ ਹੁੰਦਾ ਹੈ। ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਪਰਖਿਆ ਜਾਂਦਾ ਹੈ।

John 8
24. ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਸੰਗ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗ਼ੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ।”

1. John 4
10. ਇਹ ਪਿਆਰ ਹੈ; ਇਹ ਨਹੀਂ ਕਿ ਪਹਿਲਾਂ ਅਸੀਂ ਪਰਮੇਸ਼ੁਰ ਨੂੰ ਪਿਆਰ ਕੀਤਾ; ਇਹ ਪਰਮੇਸ਼ੁਰ ਹੈ ਜਿਸਨੇ ਸਾਨੂੰ ਪਹਿਲਾਂ ਪਿਆਰ ਕੀਤਾ। ਅਤੇ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਰਾਹ ਵਾਂਗ ਭੇਜਿਆ, ਜਿਸਦੇ ਦੁਆਰਾ ਪਰਮੇਸ਼ੁਰ ਸਾਡੇ ਪਾਪ ਦੂਰ ਕਰਦਾ ਹੈ।

Acts 10
42. “ਯਿਸੂ ਨੇ ਸਾਨੂੰ ਲੋਕਾਂ ਵਿੱਚ ਪ੍ਰਚਾਰ ਕਰਨ ਨੂੰ ਕਿਹਾ। ਉਸਨੇ ਸਾਨੂੰ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਉਸਨੂੰ ਪਰਮੇਸ਼ੁਰ ਦੁਆਰਾ ਉਨ੍ਹਾਂ ਸਾਰਿਆਂ ਲੋਕਾਂ ਉੱਤੇ ਮੁਨਸਫ਼ ਹੋਣ ਲਈ ਚੁਣਿਆ ਗਿਆ ਹੈ, ਭਾਵੇਂ ਉਹ ਲੋਕ ਜਿਉਂਦੇ ਹਨ ਜਾਂ ਮੁਰਦਾ।     
43. ਹਰ ਉਹ ਮਨੁੱਖ ਜਿਹੜਾ ਯਿਸੂ ਵਿੱਚ ਨਿਹਚਾ ਰਖਦਾ ਹੈ ਉਸਨੂੰ ਮੁਆਫ਼ ਕੀਤਾ ਜਾਵੇਗਾ। ਯਿਸੂ ਦੇ ਨਾਂ ਤੇ ਉਸਦੇ ਪਾਪ ਖਿਮਾ ਕੀਤੇ ਜਾਣਗੇ। ਸਭ ਨਬੀ ਇਸ ਗੱਲ ਦੀ ਸਾਖੀ ਦਿੰਦੇ ਹਨ।”

John 14
6. ਯਿਸੂ ਨੇ ਆਖਿਆ, “ਮੈਂ ਹੀ ਰਸਤਾ, ਸੱਚ ਅਤੇ ਜੀਵਨ ਹਾਂ। ਮੇਰੇ ਰਾਹੀਂ ਆਉਣ ਤੋਂ ਬਿਨਾ ਕੋਈ ਪਿਤਾ ਕੋਲ ਨਹੀਂ ਆ ਸਕਦਾ।

Luke 24
33.  ਉਹ ਤੁਰੰਤ ਹੀ ਉਠੇ ਅਤੇ ਯਰੂਸ਼ਲਮ ਨੂੰ ਮੁੜੇ। ਉਥੇ ਉਨ੍ਹਾਂ ਨੇ ਗਿਆਰਾਂ ਰਸੂਲਾਂ ਅਤੇ ਬਾਕੀ ਚੇਲਿਆਂ ਨੂੰ ਇਕਠ੍ਠੇ ਹੋਏ ਦੇਖਿਆ।   
34. ਉਹ ਕਹਿ ਰਹੇ ਸਨ, “ਪ੍ਰਭੂ ਯਿਸੂ ਸੱਚਮੁੱਚ ਮੁਰਦਿਆਂ ਵਿੱਚੋਂ ਜੀ ਉਠਿਆ ਹੈ। ਉਹ ਸ਼ਮਊਨ ਪਤਰਸ ਨੂੰ ਵਿਖਾਈ ਵੀ ਦਿੱਤਾ ਹੈ।”   
35. ਤਦ ਉਨ੍ਹਾਂ ਦੋਹਾਂ ਮਨੁੱਖਾਂ ਨੇ, ਰਸਤੇ ਵਿੱਚ ਜੋ ਘਟਨਾ ਵਾਪਰੀ ਸੀ ਉਨ੍ਹਾਂ ਨੂੰ ਉਸਦਾ ਹਾਲ ਸੁਣਾਇਆ। ਉਹਨਾਂ ਨੇ ਇਹ ਵੀ ਜਾਕੇ ਦਸਿਆ ਕਿ ਉਨ੍ਹਾਂ ਨੂੰ ਯਿਸੂ ਦੀ ਪਛਾਣ ਤਦ ਆਈ ਜਦੋਂ ਉਹ ਰੋਟੀ ਤੋੜ ਰਿਹਾ ਸੀ।   
36. ਜਦੋਂ ਉਹ ਦੋ ਆਦਮੀ ਇਹ ਗੱਲਾਂ ਦੂਜਿਆਂ ਨੂੰ ਸੁਣਾ ਰਹੇ ਸਨ ਤਾਂ ਯਿਸੂ ਆਇਆ ਅਤੇ ਸਮੂਹ ਵਿੱਚ ਖੜਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”   
37. ਪਰ ਸਭ ਚੇਲੇ ਵਿਆਕੁਲ ਹੋਕੇ ਡਰ ਗਏ। ਉਹ ਇਹ ਸਮਝੇ ਕਿ ਉਹ ਕਿਸੇ ਭੂਤ ਨੂੰ ਵੇਖ ਰਹੇ ਹਨ।   
38. ਪਰ ਯਿਸੂ ਨੇ ਕਿਹਾ, “ਤੁਸੀਂ ਜੋ ਵੇਖ ਰਹੇ ਹੋ ਉਸਤੇ ਸ਼ੰਕਾ ਕਿਉਂ ਕਰ ਰਹੇ ਹੋ?   
39. ਵੇਖੋ! ਮੇਰੇ ਹੱਥਾਂ ਅਤੇ ਮੇਰੇ ਪੈਰਾਂ ਵੱਲ ਵੇਖ। ਇਹ ਮੈਂ ਹੀ ਹਾਂ, ਮੈਨੂੰ ਛੁਹਕੇ ਵੇਖੋ। ਮੈਂ ਜਿਉਂਦਾ-ਜਾਗਦਾ ਹਾਂ। ਭੂਤ ਦਾ ਸ਼ਰੀਰ ਇਵੇਂ ਦਾ ਤਾਂ ਨਹੀਂ ਹੁੰਦਾ।”   
40. ਜਦੋਂ ਯਿਸੂ ਨੇ ਉਨ੍ਹਾਂ ਨੂੰ ਇਹ ਕੁਝ ਆਖਿਆ, ਉਸਨੇ ਇਸਦੇ ਨਾਲ ਆਪਣੇ ਹੱਥ ਅਤੇ ਪੈਰ ਵਿਖਾਏ।   
41. ਚੇਲੇ ਹੈਰਾਨ ਸਨ ਅਤੇ ਯਿਸੂ ਨੂੰ ਜਿਉਂਦਾ ਵੇਖਕੇ ਅਨੰਦ ਨਾਲ ਭਰ ਗਏ। ਪਰ ਅਜੇ ਵੀ ਉਹ ਵਿਸ਼ਵਾਸ ਨਾ ਕਰ ਸਕੇ। ਫ਼ਿਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਇਥੇ ਤੁਹਾਡੇ ਕੋਲ ਖਾਣ ਲਈ ਕੁਝ ਭੋਜਨ ਹੈ?”   
42.  ਉਨ੍ਹਾਂ ਨੇ ਉਸਨੂੰ ਭੁਜੀ ਮਛੀ ਦਾ ਟੁਕੜਾ ਦਿੱਤਾ।   
43. ਯਿਸੂ ਨੇ ਉਨ੍ਹਾਂ ਕੋਲੋਂ ਲੈਕੇ ਉਨ੍ਹਾਂ ਦੇ ਸਾਮ੍ਹਣੇ ਉਹ ਖਾ ਲਿਆ।   
44. ਯਿਸੂ ਨੇ ਉਨ੍ਹਾਂ ਨੂੰ ਕਿਹਾ, “ਯਾਦ ਕਰੋ ਜਦੋਂ ਪਹਿਲਾਂ ਮੈਂ ਤੁਹਾਡੇ ਨਾਲ ਸੀ, ਮੈਂ ਤੁਹਾਨੂੰ ਕੀ ਕਿਹਾ ਸੀ ਕਿ ਮੇਰੇ ਬਾਰੇ ਜੋ ਕੁਝ ਵੀ ਮੁਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਪੁਸਤਕਾਂ ਵਿਚ ਅਤੇ ਜ਼ਬੂਰਾਂ ਦੀਆਂ ਪੋਥੀਆਂ ਵਿਚ ਲਿਖਿਆ ਗਿਆ ਹੈ, ਸੰਪੂਰਣ ਹੋਣਾ ਚਾਹੀਦਾ ਹੈ।”   
45. ਫਿਰ ਯਿਸੂ ਨੇ ਉਨ੍ਹਾਂ ਦੇ ਮਨ ਖੋਲ੍ਹ ਦਿੱਤੇ ਤਾਂ ਜੋ ਉਹ ਪੋਥੀਆਂ ਨੂੰ ਸਮਝ ਸਕਣ।   
46. ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਹੀ ਹੈ ਜੋ ਲਿਖਿਆ ਗਿਆ ਹੈ: ਮਸੀਹ ਜ਼ਰੂਰ ਮਰੇਗਾ ਅਤੇ ਫੇਰ ਮੌਤ ਤੋਂ ਤੀਜੇ ਦਿਨ ਮੌਤ ਤੋਂ ਉਭਰ ਆਵੇਗਾ।   
47. ਜੋ ਕੁਝ ਵਾਪਰਿਆ ਹੈ ਤੁਸੀਂ ਉਸਦੇ ਗਵਾਹ ਹੋ। ਹੁਣ ਤੁਹਾਨੂੰ ਜਾਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਦੱਸੋ ਕਿ ਉਹਨਾਂ ਨੂੰ ਆਪਣੇ ਪਾਪਾਂ ਲਈ ਦੁਖੀ ਹੋਣਾ ਹੀ ਚਾਹੀਦਾ ਹੈ। ਅਤੇ ਆਪਣੇ ਦਿਲ ਬਦਲ ਲੈਣੇ ਚਾਹੀਦੇ ਹਨ, ਤਾਂ ਹੀ ਪਰਮੇਸ਼ੁਰ ਉਨ੍ਹਾਂ ਦੇ ਪਾਪ ਮਾਫ਼ ਕਰੇਗਾ। ਤੁਹਾਨੂੰ ਇਹ ਸੰਦੇਸ਼ ਮੇਰੇ ਨਾਂ ਤੇ ਦੇਣਾ ਚਾਹੀਦਾ ਹੈ। ਯਰੂਸ਼ਲਮ ਤੋਂ ਸ਼ੁਰੂ ਹੋਕੇ ਧਰਤੀ ਦੀਆਂ ਸਾਰੀਆਂ ਕੌਮਾਂ ਨੂੰ।
48 49. ਸੁਣੋ! ਜੋ ਮੇਰੇ ਪਿਤਾ ਨੇ ਤੁਹਾਡੇ ਨਾਲ ਵਾਦਾ ਕੀਤਾ ਹੈ ਕਿ ਮੈਂ ਤੁਹਾਨੂੰ ਭੇਜਾਂਗਾ। ਪਰ ਜਦ ਤੱਕ ਤੁਸੀਂ ਸਵਰਗ ਤੋਂ ਸ਼ਕਤੀ ਪ੍ਰਾਪਤ ਨਾ ਕਰ ਲਵੋਂ ਓਨਾ ਚਿਰ ਤੁਹਾਨੂੰ ਯਰੂਸ਼ਲਮ ਵਿੱਚ ਰਹਿਣਾ ਪਵੇਗਾ।”
50 ਯਦ ਯਿਸੂ ਆਪਣੇ ਚੇਲਿਆਂ ਨੂੰ ਯਰੂਸ਼ਲਮ ਤੋਂ ਬਾਹਰ ਬੈਤਅਨੀਆ ਦੇ ਸਾਮ੍ਹਣੇ ਲੈ ਗਿਆ। ਉਸਨੇ ਆਪਣੇ ਹੱਥ ਉਤਾਂਹ ਨੂੰ ਚੁੱਕੇ ਅਤੇ ਆਪਣੇ ਚੇਲਿਆਂ ਨੂੰ ਅਸੀਸ ਦਿੱਤੀ।
51. ਜਦੋਂ ਯਿਸੂ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ ਤਾਂ ਉਸਨੂੰ ਉਨ੍ਹਾਂ ਤੋਂ ਅਲੱਗ ਕੀਤਾ ਗਿਆ ਅਤੇ ਸੁਰਗ ਵੱਲ ਲਿਜਾਇਆ ਗਿਆ।
52. ਉਸਦੇ ਚੇਲੇ ਉਥੇ ਉਸਦੀ ਉਪਾਸਨਾ ਕਰਦੇ ਰਹੇ ਅਤੇ ਉਸਤੋਂ ਬਾਦ ਉਹ ਸ਼ਹਿਰ ਵੱਲ ਨੂੰ ਮੁੜ ਆਏ। ਉਹ ਬਹੁਤ ਖੁਸ਼ ਸਨ।
53. ਉਹ ਸਾਰੇ ਪਰਮੇਸ਼ੁਰ ਦੀ ਉਸਤਤਿ ਕਰਦੇ, ਮੰਦਰ ਵਿੱਚ ਰਹੇ। 


http://etabetapi.com/read/pant/John/1
   ਗੋਦ`ਸ ਵਾਰ੍ਡ - Punjabi



Revelation 21
8. ਪਰ ਉਹ ਲੋਕ ਜਿਹੜੇ ਕਾਇਰ ਹਨ, ਉਹ ਲੋਕ ਜਿਹੜੇ ਆਸਥਾ ਤੋਂ ਮੁਨਕਰ ਹਨ, ਉਹ ਲੋਕ ਜਿਹੜੇ ਭਿਆਨਕ ਗੱਲਾਂ ਕਰਦੇ ਹਨ, ਉਹ ਲੋਕ ਜਿਹੜੇ ਕਤਲ ਕਰਦੇ ਹਨ, ਉਹੋ ਕਿ ਜਿਹੜੇ ਜਿਨਸੀ ਪਾਪ ਕਰਦੇ ਹਨ, ਉਹ ਲੋਕ ਜਿਹੜੇ ਕਾਲਾ ਜਾਦੂ ਕਰਦੇ ਹਨ, ਉਹ ਲੋਕ ਜਿਹੜੇ ਮੂਰਤੀ ਉਪਾਸਨਾ ਕਰਦੇ ਹਨ, ਅਤੇ ਉਹ ਲੋਕ ਜਿਹੜੇ ਝੂਠ ਬੋਲਦੇ ਹਨ, ਉਨ੍ਹਾਂ ਸਾਰੇ ਲੋਕਾਂ ਦੀ ਥਾਂ ਬਦਲੀ ਹੋਈ ਗੰਧਕ ਦੀ ਝੀਲ ਵਿੱਚ ਹੋਵੇਗੀ। ਇਹੀ ਹੈ ਦੂਸਰੀ ਮੌਤ।”

Matthew 5
11. ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾੜਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ।
12. ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਂਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ।


John 20
31. ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ। ਅਤੇ ਪਰਤੀਤ ਕਰਕੇ, ਉਸਦੇ ਨਾਂ ਰਾਹੀਂ ਤੁਸੀਂ ਜੀਵਨ ਖੱਟ ਸਕੋ।

http://bible-server.org/Bible.php?L2=&translation=PUN&book=John&ch=10
    ਗੋਦ`ਸ ਵਾਰ੍ਡ - Punjabi -

John 1
14. ਸ਼ਬਦ ਮਨੁੱਖ ਬਣ ਗਿਆ ਅਤੇ ਸਾਡੇ ਵਿੱਚ ਰਿਹਾ। ਅਸੀਂ ਉਸਦੀ ਮਹਿਮਾ ਦੇਖੀ। ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਨਾਲ ਸੰਬੰਧਿਤ ਹੈ। ਇਹ ਸ਼ਬਦ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।

INDIA - Hindi, Bangla, Oryia, Punjabi...etc AUDIO
http://www.radio882.com/download_punjabi.htm



http://www.audiotreasure.com/mp3/Punjabi/    ਗੋਦ`ਸ ਵਾਰ੍ਡ - Punjabi - AUDIO



Genesis 1
26. ਫ਼ੇਰ ਪਰਮੇਸ਼ੁਰ ਨੇ ਆਖਿਆ, “ਆਓ ਹੁਣ ਆਦਮੀ ਦੀ ਸਾਜਣਾ ਕਰੀਏ। ਅਸੀਂ ਲੋਕਾਂ ਨੂੰ ਆਪਣੀ ਨਕਲ ਦੇ ਰੂਪ ਵਿੱਚ ਸਾਜਾਂਗੇ। ਲੋਕ ਸਾਡੇ ਵਰਗੇ ਹੋਣਗੇ। ਉਹ ਸਮੁੰਦਰ ਦੇ ਸਾਰੇ ਜੀਵਾਂ ਅਤੇ ਹਵਾ ਦੇ ਸਾਰੇ ਪੰਛੀਆਂ ਉੱਤੇ ਰਾਜ ਕਰਨਗੇ। ਉਹ ਸਾਰੇ ਵੱਡੇ ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੇ ਸਾਰੇ ਛੋਟੇ ਜੀਵਾਂ ਉੱਤੇ ਰਾਜ ਕਰਨਗੇ।”

Psalms 94
11. ਪਰਮੇਸ਼ੁਰ ਲੋਕਾਂ ਦੀਆਂ ਸੋਚਾਂ ਨੂੰ ਜਾਣਦਾ ਹੈ। ਪਰਮੇਸ਼ੁਰ ਜਾਣਦਾ ਹੈ ਕਿ ਲੋਕ ਹਵਾ ਦੇ ਬੁਲ੍ਲੇ ਵਾਂਗੂ ਹਨ।